ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
Aam Aadmi Party releases first list of candidates for 2022 Punjab Assembly elections

ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਹਿਲੀ ਸੂਚੀ ਵਿੱਚ ਸਾਰੀਆਂ ਥਾਵਾਂ ਤੋਂ ਉਨ੍ਹਾਂ ਦੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ। ਇਸਦੀ ਵਜ੍ਹਾ ਆਪ ਨੂੰ ਕਿਤੇ ਨਾ ਕਿਤੇ ਪਾਰਟੀ ਛੱਡਣ ਦਾ ਡਰ ਵੀ ਹੋ ਸਕਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਸਾਰੇ ਵਿਧਾਇਕਾਂ ਦੀਆਂ ਟਿਕਟਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਸੂਚੀ ਵਿੱਚ ਨਾਮ ਆਉਣ ਉੱਤੇ ਆਪ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਟਵੀਟ ਕਰਕੇ ਪਾਰਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਆਗੂ ਦਾ ਧੰਨਵਾਦ ਜੀ ਮੇਰੇ ਵਿੱਚ ਦੁਬਾਰਾ ਵਿਸ਼ਵਾਸ ਦਿਖਾਉਣ ਅਤੇ ਦਿੜ੍ਹਬਾ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਦੇਣ ਲਈ। ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ ਅਤੇ ਪਾਰਟੀ ਲਈ ਸੀਟ ਦੁਬਾਰਾ ਜਿੱਤਾਂਗਾ। ਕਾਂਗਰਸ ਆਗੂ ਰਾਜਕੁਮਾਰ ਵੇਰਕਾ ਨੇ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਤਾ ਸੀ ਕਿ ਉਨ੍ਹਾਂ ਦੇ ਉਮੀਦਵਾਰ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਲਈ ਉਨ੍ਹਾਂ ਨੇ ਜਲਦਬਾਜ਼ੀ ਵਿੱਚ ਸੂਚੀ ਜਾਰੀ ਕਰ ਦਿੱਤੀ।

 

Aam Aadmi Party releases first list of candidates for 2022 Punjab Assembly elections