ਸੰਸਦ ‘ਚ ਰੱਦ ਹੋਏ ਤਿੰਨੇ ਖੇਤੀ ਕਾਨੂੰਨ
All three agriculture laws repealed in Parliament

ਸੰਸਦ ‘ਚ ਰੱਦ ਹੋਏ ਤਿੰਨੇ ਖੇਤੀ ਕਾਨੂੰਨ

ਨਵੀਂ ਦਿੱਲੀ

ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ। ਸੈਸ਼ਨ ਸ਼ੁਰੂ ਹੁੰਦੇ ਹੀ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਵਾਲੇ ਬਿੱਲ ਪਾਸ ਕਰ ਦਿੱਤੇ ਗਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀ ਸਰਹੱਦ ‘ਤੇ ਪਿਛਲੇ ਇੱਕ ਦਿਨ ਤੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ। ਕੁਝ ਹੀ ਸਮੇਂ ਵਿੱਚ ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇ ਸਦਨ ‘ਚ ਬਿੱਲ ‘ਤੇ ਚਰਚਾ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਵਿਰੋਧੀ ਧਿਰ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ‘ਤੇ ਚਰਚਾ ਦੀ ਮੰਗ ਕੀਤੀ ਸੀ। ਪਰ ਸਰਕਾਰ ਨੇ ਕਿਹਾ ਕਿ ਉਹ ਪਹਿਲਾਂ ਹੀ ਬਿੱਲ ਵਾਪਸ ਲੈਣ ਦਾ ਫੈਸਲਾ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਹੋਰ ਚਰਚਾ ਕਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮੁਆਫੀ ਵੀ ਮੰਗ ਲਈ ਹੈ, ਇਸ ਲਈ ਕਹਿਣ ਨੂੰ ਕੁਝ ਨਹੀਂ ਬਚਿਆ ਹੈ। ਲੋਕ ਸਭਾ ਕਾਰਵਾਈ ਦੌਰਾਨ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸੋਮਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਸਮੇਤ ਕਈ ਮੁੱਦਿਆਂ ‘ਤੇ ਰਣਨੀਤੀਆਂ ‘ਤੇ ਚਰਚਾ ਕਰਨ ਲਈ ਮਿਲੇ। ਸੂਤਰਾਂ ਮੁਤਾਬਕ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਸੰਸਦ ਭਵਨ ਦੇ ਚੈਂਬਰ ‘ਚ ਹੋਈ ਇਸ ਬੈਠਕ ‘ਚ ਇਨ੍ਹਾਂ ਵਿਰੋਧੀ ਪਾਰਟੀਆਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੀ ਲੋੜ ‘ਤੇ ਜ਼ੋਰ ਦਿੱਤਾ।

 

All three agriculture laws repealed in Parliament