You are currently viewing ਅੰਮ੍ਰਿਤਸਰ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਛੇ ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
Amritsar police arrested three drug smugglers with six kilograms of heroin

ਅੰਮ੍ਰਿਤਸਰ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਛੇ ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਛੇ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫੜੇ ਗਏ ਨਸ਼ੇ ਤਸਕਰਾਂ ਵਿੱਚ ਇਕ ਵਿਦਿਆਰਥਣ ਵੀ ਸ਼ਾਮਿਲ ਹੈ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਕਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ 6 ਕਿਲੋ ਹੈਰੋਇਨ ਖੇਪ ਬਰਾਮਦ ਕੀਤੀ ਹੈ। ਇਨ੍ਹਾਂ ਵਿੱਚ ਇੱਕ ਅੰਮ੍ਰਿਤਸਰ ਕਾਲਜ ਦੀ ਵਿਦਿਆਰਥਣ ਵੀ ਸ਼ਾਮਿਲ ਹੈ। ਉਹ ਅੰਮ੍ਰਿਤਸਰ ਦੇ ਕਾਲਜ ਵਿਚੋਂ ਐਮਐਸਸੀ ਬਾਇਓਟੈੱਕ ਦੀ ਪੜ੍ਹਾਈ ਕਰ ਰਹੀ ਅਤੇ ਕੋਟਕਪੂਰਾ ਨਾਲ ਸੰਬੰਧ ਰੱਖਦੀ ਹੈ। ਇਸ ਤੋਂ ਇਲਾਵਾ ਕਾਬੂ ਕੀਤੇ ਦੋਵੇਂ ਲੜਕੇ ਚਚੇਰੇ ਭਰਾ ਮਹਿਕ ਅਤੇ ਦੀਪ ਹਨ। ਜੋ ਕਿ ਪਿੰਡ ਮੁਹਾਵਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।

 

Amritsar police arrested three drug smugglers with six kilograms of heroin