ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ- ਮੁੱਖ ਮੰਤਰੀ ਚੰਨੀ
Announcement of Rs. 10 Lakh Grant to SBS Khalsa College, Padiala - Chief Minister Channi

ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ- ਮੁੱਖ ਮੰਤਰੀ ਚੰਨੀ

ਕੁਰਾਲੀ (ਮੋਹਾਲੀ)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿੱਚ ਅੱਗੇ ਵਧਣ ਲਈ ਪੜ੍ਹਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਵਿੱਚੋਂ ਲੜਕੀ ਤਾਲੀਮ ਹਾਸਲ ਕਰ ਜਾਵੇ ਤਾਂ ਪੂਰੀ ਕੁਲ ਪੜ੍ਹ ਜਾਂਦੀ ਹੈ ਜੋ ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾ ਨੂੰ ਵੀ ਮਿਲੇ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਸਾਬਕਾ ਵਿਧਇਕ ਬਚਿੱਤਰ ਸਿੰਘ ਪਡਿਆਲਾ ਦੇ ਸਮੁੱਚੇ ਪਰਿਵਾਰ ਦਾ ਇਲਾਕੇ ਲਈ ਵੱਡਾ ਯੋਗਦਾਨ

ਮੁੱਖ ਮੰਤਰੀ ਚੰਨੀ ਨੇ ਸੰਬਧਨ ਕਰਦਿਆਂ ਸਾਬਕਾ ਵਿਧਾਇਕ ਮਰਹੂਮ ਬਚਿੱਤਰ ਸਿੰਘ ਅਤੇ ਰਾਜਬੀਰ ਸਿੰਘ ਪਡਿਆਲਾ ਨੂੰ ਯਾਦ ਕਰਿਦਆਂ ਕਿਹਾ ਕਿ ਇਸ ਪਰਿਵਾਰ ਦੀ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਨਾਲ ਗੂੜੀ ਸਾਂਝ ਤੋਂ ਪੂਰਾ ਜੱਗ ਜਾਣੂੰ ਹੈ। ਇਸ ਸਾਂਝ ਦੇ ਚਲਦਿਆਂ ਹੀ ਇਸ ਪਰਿਵਾਰ ਵਲੋਂ ਇਲਾਕੇ ਵਿਚ ਹਮੇਸ਼ਾ ਹੀ ਸਮਾਜ ਭਲਾਈ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਅਤੇ ਹੁਣ ਵੀ ਇਸ ਪਰਿਵਾਰ ਦੀ ਅਗਲੀ ਪੀੜੀ ਵਲੋਂ ਇਨ੍ਹਾਂ ਸਮਾਜ ਭਲਾਈ ਕਾਰਜਾਂ ਨੂੰ ਵੱਡੇ ਪੱਧਰ ‘ਤੇ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ।

ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

ਇਸ ਮੌਕੇ ਮੁੱਖ ਮੰਤਰੀ ਨੇ ਐਸ.ਬੀ.ਐਸ ਖਾਲਸਾ ਕਾਲਜ ਪਡਿਆਲਾ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਵਿੱਚ ਪਰਿਵਾਰ ਵੱਲੋਂ ਇਸ ਇਲਾਕੇ ਵਿੱਚ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖਰੜ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਜਲਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਲਈ ਵੱਡੇ ਫੈਸਲੇ ਲਏ ਜਾਣਗੇ।ਇਸ ਤੋਂ ਪਹਿਲਾਂ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕ ਭਲਾਈ ਲਈ ਲਏ ਜਾ ਰਹੇ ਫੈਸਲਿਆਂ ਤੋਂ ਸਮਾਜ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਗੁਰਪ੍ਰਤਾਪ ਪਡਿਆਲਾ ਨੇ ਕਿਹਾ ਕਿ ਖਾਸ ਕਰਕੇ ਇਹ ਪਹਿਲੀ ਵਾਰ ਹੋਇਆ ਹੈ ਦਿਵਾਲੀ ਮੌਕੇ ਆਮ ਲੋਕਾਂ ਨੂੰ ਖਾਸ ਕਰਕੇ ਨੂੰ ਦੁਕਾਨਦਾਰਾਂ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰੀ ਦਿਵਾਲੀ ਮਨਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਰੇਤਾ ਸਸਤਾ ਕਰਨਾ, ਬਿਜਲੀ ਸਸਤੀ, ਗਰੀਬ ਲੋਕਾਂ ਨੂੰ ਘਰਾਂ ਦੀ ਮਲਕੀਅਤ ਦੇ ਹੱਕ ਦੇਣਾ ਅਤੇ ਪਾਣੀ ਦੇ ਬਿੱਲ ਮੁਆਫ ਕਰਨ ਵਰਗੇ ਬਹੁਤ ਹੀ ਵੱਡੇ ਫੈਸਲੇ ਦਿਨਾਂ ਵਿਚ ਹੀ ਲੈ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ।

Announcement of Rs. 10 Lakh Grant to SBS Khalsa College, Padiala – Chief Minister Channi