Muthoot Financeਕੰਪਨੀ ‘ਚ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਵੱਲੋਂ ਚਲਾਈ ਗੋਲੀ ਵਿਚ ਕੰਪਨੀ ਦਾ ਮੈਨੇਜਰ ਜ਼ਖ਼ਮੀ
Attempt to rob Muthoot Finance company, company manager injured in robbery

Muthoot Financeਕੰਪਨੀ ‘ਚ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਵੱਲੋਂ ਚਲਾਈ ਗੋਲੀ ਵਿਚ ਕੰਪਨੀ ਦਾ ਮੈਨੇਜਰ ਜ਼ਖ਼ਮੀ

ਲੁਧਿਆਣਾ

ਲੁਧਿਆਣਾ ਦੇ ਥਾਣਾ ਦਰੇਸੀ ਅੰਦਰ ਪੈਂਦੇ ਇਲਾਕੇ ਸੁੰਦਰ ਨਗਰ ਵਿਚ ਅੱਜ ਮੁਥੂਟ ਫਾਇਨਾਂਸ ਨੂੰ ਲੁੱਟਣ ਆਏ ਲੁਟੇਰਿਆਂ ਵਿਚੋਂ ਇਕ ਲੁਟੇਰੇ ਨੂੰ ਸੁਰੱਖਿਆ ਮੁਲਾਜ਼ਮ ਨੇ ਮੌਕੇ ‘ਤੇ ਹੀ ਮਾਰ ਦਿੱਤਾ ਜਦਕਿ ਲੁਟੇਰਿਆਂ ਵੱਲੋਂ ਚਲਾਈ ਗੋਲੀ ਵਿਚ ਕੰਪਨੀ ਦਾ ਮੈਨੇਜਰ ਜ਼ਖ਼ਮੀ ਹੋ ਗਿਆ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦਰੇਸੀ ਵਿਖੇ ਗੋਲਡ ਲੋਨ ਕੰਪਨੀ ਮੁਥੂਟ ਫਾਇਨਾਂਸ ਤੋਂ ਨਕਦੀ ਅਤੇ ਸੋਨਾ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਹਥਿਆਰਬੰਦ ਵਿਅਕਤੀਆਂ ਵਿੱਚੋਂ ਇੱਕ ਨੂੰ ਸੁਰੱਖਿਆ ਅਮਲੇ ਨੇ ਗੋਲੀ ਮਾਰ ਕੇ ਮਾਰ ਦਿੱਤਾ। ਲੁੱਟ ਸਮੇਂ ਹਥਿਆਰਬੰਦ ਲੁਟੇਰਿਆਂ ਤੇ ਸੁਰੱਖਿਆ ਗਾਰਡ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਲੁਟੇਰਾ ਮਾਰਿਆ ਗਿਆ, ਜਦਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਇਕ ਨੂੰ ਕੰਪਨੀ ਦੇ ਮੁਲਾਜ਼ਮਾਂ ਅਤੇ ਲੋਕਾਂ ਨੇ ਕਾਬੂ ਕਰ ਲਿਆ। ਕੰਪਨੀ ਦੇ ਮੈਨੇਜਰ ਨੂੰ ਵੀ ਗੋਲੀ ਲੱਗੀ ਅਤੇ ਸੁਰੱਖਿਆ ਗਾਰਡ ਵੀ ਜ਼ਖਮੀ ਹੋ ਗਿਆ।

 

Attempt to rob Muthoot Finance company, company manager injured in robbery