ਭਗਵੰਤ ਮਾਨ ਨੇ ਕਿਹਾ- ਅਕਾਲੀ ਦਲ, ਭਾਜਪਾ ਅਤੇ ਕੈਪਟਨ ਨੇ ਹਮੇਸ਼ਾ ਕਿਸਾਨਾਂ ਨੂੰ ਧੋਖਾ ਦਿੱਤਾ
Bhagwant Mann said that SAD, BJP and Captain always betrayed the farmers

ਭਗਵੰਤ ਮਾਨ ਨੇ ਕਿਹਾ- ਅਕਾਲੀ ਦਲ, ਭਾਜਪਾ ਅਤੇ ਕੈਪਟਨ ਨੇ ਹਮੇਸ਼ਾ ਕਿਸਾਨਾਂ ਨੂੰ ਧੋਖਾ ਦਿੱਤਾ

ਚੰਡੀਗੜ੍ਹ

ਭਾਜਪਾ ‘ਤੇ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾ ਤੇ ਆਮ ਆਦਮੀ ਪਾਰਟੀ ਨੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਾਜਪਾ ਇੱਕੋ ਥਾਲੀ ਦੇ ਚੱਟੇ-ਵੱਟੇ ਸਨ। ਪਰਦੇ ਦੇ ਪਿੱਛੇ ਅਕਾਲਿਆਂ ਦਾ ਨਾਲ ਭਾਜਪਾ ਦੇ ਨਾਲ ਗਠਜੋੜ ਕਾਇਮ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕੈਪਟਨ ਨੇ ਕਿਸਾਨਾਂ ਨੂੰ ਧੋਖਾ ਦਿੱਤਾ। ਉਨ੍ਹਾਂ ਨੇ ਲੋਕ ਦਿਖਾਵੇ ਲਈ ਵੱਖ-ਵੱਖ ਚੋਣ ਲੜੀ ਹੈ, ਪਰ ਇਹ ਸਾਰੇ ਅੰਦਰੋਂ ਇੱਕਠੇ ਹਨ। ਬਾਦਲ, ਭਾਜਪਾ ਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਇਹ ਪ੍ਰਤੀਕਿਰਿਆ ਉੱਦੋਂ ਦਿੱਤੀ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਚ ਗਠਜੋੜ ਵਾਲੀ ਸਰਕਾਰ ਬਣਨ ਦੀ ਗੱਲ ਕਹੀ ਸੀ। ਇਸ ਦੌਰਾਨ ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਹੋ ਸਕਦਾ ਹੈ ਕਿ ਪੰਜਾਬ ਚ ਦੋ-ਤਿੰਨ ਪਾਰਟੀਆਂ ਮਿਲ ਕੇ ਗਠਜੋੜ ਦੀ ਸਰਕਾਰ ਬਣਾ ਲੈਣ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਹੁਣ ਇਹ ਕਿਆਸ ਤੇਜ਼ ਹੋ ਗਏ ਹਨ ਕਿ ਪੰਜਾਬ ਵਿੱਚ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਹੋ ਸਕਦਾ ਹੈ।

 

Bhagwant Mann said that SAD, BJP and Captain always betrayed the farmers