ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ- ਭਾਜਪਾ ਲਈ ਪ੍ਰਚਾਰ ਕਰੇਗੀ ਪ੍ਰਨੀਤ ਕੌਰ
BJP leader Harjeet Grewal said that Preneet Kaur will campaign for BJP

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ- ਭਾਜਪਾ ਲਈ ਪ੍ਰਚਾਰ ਕਰੇਗੀ ਪ੍ਰਨੀਤ ਕੌਰ

ਚੰਡੀਗੜ੍ਹ

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਨੂੰ ਲੈ ਕੇ ਭਾਜਪਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਪ੍ਰਨੀਤ ਕੌਰ ਭਾਜਪਾ ਲਈ ਪ੍ਰਚਾਰ ਕਰਨਗੇ। ਇਹ ਦਾਅਵਾ ਭਾਜਪਾ ਆਗੂ ਵੱਲੋਂ ਉਸ ਸਮੇਂ ਕੀਤਾ ਗਿਆ ਹੈ, ਜਦੋਂ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਨੋਟਿਸ ਕੱਢਿਆ ਗਿਆ ਹੈ। ਦਸਣਾ ਬਣਦਾ ਹੈ ਕਿ ਬੀਤੇ ਦਿਨੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੂੰ ਆਪਣੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਰਨ ਲਈ ਨੋਟਿਸ ਕੱਢ ਕੇ ਜਵਾਬ ਮੰਗਿਆ ਗਿਆ ਸੀ, ਜੋ ਕਿ ਹਫ਼ਤੇ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਪ੍ਰਨੀਤ ਕੌਰ ਵੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਬੀਤੇ ਦਿਨੀ ਮੇਅਰ ਦੇ ਨਾਲ ਪ੍ਰਚਾਰ ਵੀ ਕੀਤਾ ਗਿਆ। ਭਾਜਪਾ ਆਗੂ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਹੁਣ ਪ੍ਰਨੀਤ ਕੌਰ ਦੇ ਰਹਿਣ ਲਾਇਕ ਨਹੀਂ ਬਚੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦਾ ਸਦਾ ਸਾਥ ਦਿੱਤਾ ਹੈ, ਇਸ ਲਈ ਹੀ ਕਾਂਗਰਸ ਨੇ ਉਨ੍ਹਾਂ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ। ਜਾਰੀ ਨੋਟਿਸ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਹਫ਼ਤੇ ਅੰਦਰ ਜਵਾਬ ਨਹੀਂ ਆਉਂਦਾ ਤਾਂ ਉਨ੍ਹਾਂ ਵਿਰੁੱਧ ਪਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

 

BJP leader Harjeet Grewal said that Preneet Kaur will campaign for BJP