ਭਾਜਪਾ ਆਗੂ ਨੇ ਕਿਹਾ- ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੁੱਲੇਗਾ, ਭਲਕੇ ਤੋਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ
BJP leader says Kartarpur corridor will open on November 18, registration of pilgrims will start from tomorrow

ਭਾਜਪਾ ਆਗੂ ਨੇ ਕਿਹਾ- ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੁੱਲੇਗਾ, ਭਲਕੇ ਤੋਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ

ਚੰਡੀਗੜ੍ਹ

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਭਲਕੇ ਤੋਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਗਰੇਵਾਲ ਦਾ ਇਹ ਬਿਆਨ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਇੱਕ ਵਫ਼ਦ ਦੇ ਗੁਰਪੁਰਬ ਤੱਕ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਦੋ ਦਿਨ ਬਾਅਦ ਆਇਆ ਹੈ। ਸ਼ਰਮਾ ਦੇ ਹਵਾਲੇ ਨਾਲ ਕਿਹਾ ਕਿ ਤਿਉਹਾਰ 19 ਨਵੰਬਰ ਨੂੰ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਜਨਮ ਸਥਾਨ ਦੀ ਯਾਤਰਾ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਇਹ ਕਾਰੀਡੋਰ 9 ਨਵੰਬਰ, 2019 ਨੂੰ ਭਾਜਪਾ ਦੀ ਪਹਿਲਕਦਮੀ ‘ਤੇ ਖੋਲ੍ਹਿਆ ਗਿਆ ਸੀ। ਇਤਿਹਾਸਕ ਗੁਰਦੁਆਰਾ ਭਾਰਤੀ ਸਰਹੱਦ ਤੋਂ ਮਹਿਜ਼ 4.7 ਕਿਲੋਮੀਟਰ ਦੀ ਦੂਰੀ ‘ਤੇ ਹੈ ਅਤੇ 1947 ਦੀ ਵੰਡ ਦੌਰਾਨ ਇਸ ਨੂੰ ਭਾਰਤੀ ਖੇਤਰ ਦਾ ਹਿੱਸਾ ਬਣਾਉਣ ਲਈ ਗੱਲਬਾਤ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਲਈ ਕੋਵਿਡ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਿਛਲੇ ਸਾਲ ਮਹਾਂਮਾਰੀ ਕਾਰਨ ਵੀਜ਼ਾ-ਮੁਕਤ ਕੋਰੀਡੋਰ ਬੰਦ ਕਰ ਦਿੱਤਾ ਗਿਆ ਸੀ। ਕਿਉਂਕਿ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਸਨ। 17 ਤੋਂ 26 ਨਵੰਬਰ ਤੱਕ 1500 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ ਪਰ ਉਹ ਕਰਤਾਰਪੁਰ ਦੀ ਬਜਾਏ ਵਾਹਗਾ-ਅਟਾਰੀ ਬਾਰਡਰ ਰਾਹੀਂ ਜਾਵੇਗਾ। ਕੋਵਿਡ -19 ਦੇ ਪ੍ਰਕੋਪ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੀਐੱਮ ਮੋਦੀ ਤੋਂ ਕਰਤਾਰਪੁਰ ਲਾਂਘਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਲੋਕ ਇਸ ਪਵਿੱਤਰ ਮੌਕੇ ‘ਤੇ ਪਵਿੱਤਰ ਅਸਥਾਨ ‘ਤੇ ਮੱਥਾ ਟੇਕ ਸਕਣ। ਕਰਤਾਰਪੁਰ ਕੋਰੀਡੋਰ ਭਾਰਤ ਤੋਂ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ-ਮੁਕਤ ਸਰਹੱਦੀ ਲਾਂਘਾ ਪ੍ਰਦਾਨ ਕਰਦਾ ਹੈ। ਇਹ ਗੁਰਦੁਆਰਾ ਕਰਤਾਰਪੁਰ ਸਾਹਿਬ, ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਅੰਤਿਮ ਵਿਸ਼ਰਾਮ ਸਥਾਨ, ਨੂੰ ਭਾਰਤ ਵਿੱਚ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

 

BJP leader says Kartarpur corridor will open on November 18, registration of pilgrims will start from tomorrow