ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਮਿਲੀ ਧਮਕੀ
BJP MP and former cricketer Gautam Gambhir receives death threats from 'ISIS Kashmir'BJP MP and former cricketer Gautam Gambhir receives death threats from 'ISIS Kashmir'

ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਮਿਲੀ ਧਮਕੀ

ਨਵੀਂ ਦਿੱਲੀ

ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲੀ ਹੈ। ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ‘ਆਈਐਸਆਈਐਸ ਕਸ਼ਮੀਰ’ ਤੋਂ ਧਮਕੀ ਭਰਿਆ ਮੇਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਹਾਨ ਨੇ ਦੱਸਿਆ ਕਿ ਗੰਭੀਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ।

 

BJP MP and former cricketer Gautam Gambhir receives death threats from ‘ISIS Kashmir’