ਕੈਪਟਨ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ PM ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ
Captain thanks PM Modi and Amit Shah for reopening Kartarpur corridor

ਕੈਪਟਨ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ PM ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਚੰਡੀਗੜ੍ਹ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਖੋਲ੍ਹਣਾ ਗੁਰੂ ਨਾਨਕ ਦੇਵ ਜੀ ਦੇ ਲੱਖਾਂ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਕਿਉਂਕਿ ਇਹ ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਬੰਦ ਕਰ ਦਿੱਤਾ ਗਿਆ ਸੀ। ਗੁਰਪੁਰਬ ਸਮਾਗਮਾਂ ਤੋਂ ਦੋ ਦਿਨ ਪਹਿਲਾਂ ਕੱਲ੍ਹ ਬੁੱਧਵਾਰ ਤੋਂ ਲਾਂਘਾ ਮੁੜ ਖੁੱਲ੍ਹ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ ਲਾਂਘਾ ਖੋਲ੍ਹਣ ਲਈ ਹੁਣ ਤੋਂ ਵਧੀਆ ਮੌਕਾ ਨਹੀਂ ਹੋ ਸਕਦਾ ਸੀ ਕਿਉਂਕਿ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰਪੁਰਬ ਵਾਲੇ ਦਿਨ ਹੀ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।

Captain thanks PM Modi and Amit Shah for reopening Kartarpur corridor