ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤਾ ਮੁਆਵਜ਼ਾ
Chief Minister Channi and Navjot Singh Sidhu paid compensation to the families of the martyrs of the peasant struggle

ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤਾ ਮੁਆਵਜ਼ਾ

ਚੰਡੀਗੜ੍ਹ

ਲੁਧਿਆਣਾ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ। ਉੱਥੇ ਹੀ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਦੱਸ ਦਈਏ ਕਿ ਸੱਤਾਧਾਰੀ ਕਾਂਗਰਸ ਹੁਣ ਚੁਣਾਵੀ ਮੂਡ ’ਚ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਇਥੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਪਾਰਟੀ ਵਰਕਰਾਂ ’ਚ ਚੋਣਾਂ ਸਬੰਧੀ ਜੋਸ਼ ਭਰਨਗੇ। ਉਨ੍ਹਾਂ ਨੂੰ ਚੋਣਾਂ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਗੇ। ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਗੱਲ ਕੀਤੀ ਜਾਵੇਗੀ। ਇਸੇ ਦੌਰਾਨ ਮੁੱਖ ਮੰਤਰੀ ਵਰਕਰਾਂ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸਮਝਣਗੇ।

 

Chief Minister Channi and Navjot Singh Sidhu paid compensation to the families of the martyrs of the peasant struggle