ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਚੰਨੀ ਨੇ ਰੱਖਿਆ
Chief Minister Channy lays foundation stone of Film City to be set up by PFC Entertainment World Pvt Ltd

ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਚੰਨੀ ਨੇ ਰੱਖਿਆ

ਚੰਡੀਗੜ੍ਹ

ਫਤਿਹਗੜ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪੀਐਫਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਰੀਬ 400 ਏਕੜ ਵਿੱਚ ਫਿਲਮ ਸਿਟੀ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਮਾਂ ਸਮਾਜ ਨੂੰ ਸੇਧ ਦੇਣ ਦਾ ਬਹੁਤ ਵਧੀਆ ਜ਼ਰੀਆ ਹਨ। ਉਨਾਂ ਕਿਹਾ ਕਿ ਕਲਾਕਾਰਾਂ ਵੱਲੋਂ ਜਾਂ ਫਿਲਮਾਂ ਵਿੱਚ ਕੀਤੀ ਗਈ ਗੱਲ ਦਾ ਨੌਜਵਾਨਾਂ ਉੱਤੇ ਬਹੁਤ ਪ੍ਰਭਾਵ ਪੈਂਦਾ ਹੈ। ਚੰਗੇ ਗੀਤ ਅਤੇ ਚੰਗੀਆਂ ਫਿਲਮਾਂ ਨੌਜਵਾਨਾਂ ਨੂੰ ਚੰਗੇ ਰਾਹ ਉੱਤੇ ਪਾ ਕੇ ਸੂਬੇ ਦੀ ਤਰੱਕੀ ਵਿੱਚ ਅਹਿਮ ਯੌਗਦਾਨ ਪਾ ਸਕਦੀਆਂ ਹਨ।

Chief Minister Channy lays foundation stone of Film City to be set up by PFC Entertainment World Pvt Ltd