ਮੁੱਖ ਮੰਤਰੀ ਚੰਨੀ ਨੇ ਕਿਹਾ-ਕਿਸਾਨੀ ਅੰਦੋਲਨ ਅਤੇ ਪਰਾਲੀ ਸਾੜਨ ਕਰਕੇ ਹੋਏ ਸਾਰੇ ਪਰਚੇ ਰੱਦ ਕੀਤੇ ਜਾਣਗੇ
Chief Minister Channy said that all the leaflets issued due to peasant agitation and burning of straw would be canceledChief Minister Channy said that all the leaflets issued due to peasant agitation and burning of straw would be canceled

ਮੁੱਖ ਮੰਤਰੀ ਚੰਨੀ ਨੇ ਕਿਹਾ-ਕਿਸਾਨੀ ਅੰਦੋਲਨ ਅਤੇ ਪਰਾਲੀ ਸਾੜਨ ਕਰਕੇ ਹੋਏ ਸਾਰੇ ਪਰਚੇ ਰੱਦ ਕੀਤੇ ਜਾਣਗੇ

ਚੰਡੀਗੜ੍ਹ

ਕਿਸਾਨਾਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨੀ ਲਈਆਂ ਹਨ। ਕਿਸਾਨੀ ਅੰਦੋਲਨ ਅਤੇ ਪਰਾਲੀ ਸਾੜਨ ਕਰਕੇ ਹੋਏ ਸਾਰੇ ਪਰਚੇ ਰੱਦ ਕੀਤੇ ਜਾਣਗੇ। ਇੰਨਾ ਹੀ ਨਹੀਂ ਮੁੱਖ ਮੰਤਰੀ ਚੰਨੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇ ਕਿਸਾਨ ਕਹਿਣ ਤਾਂ ਅਸਤੀਫਾ ਦੇ ਕੇ ਅੰਦੋਲਨ ਨਾਲ ਜਾਣ ਨੂੰ ਵੀ ਤਿਆਰ ਹਾਂ। ਸੁੰਡੀ ਕਾਰਨ ਨਰਮਾ ਖਰਾਬ ਹੋਣ ਵਾਲੇ ਕਿਸਾਨ ਨੂੰ 17000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਉਸ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਨਰਮਾ ਚੁਗਨ ਵਾਲੇ ਮਜ਼ਦੂਰ ਨੂੰ 10 ਫੀਸਦੀ ਮੁਆਵਜ਼ਾ ਵੀ ਦਿੱਤਾ ਜਾਵੇਗਾ। ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਇਕ ਵਾਰ ਫਿਰ ਕਿਸਾਨਾਂ ਨਾਲ ਮੀਟਿੰਗ ਹੋਵੇਗੀ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 32 ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ। ਉਨ੍ਹਾਂ ਬੈਠਕ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਹਨ। ਕਰਜ਼ ਮੁਆਫ਼ੀ ਨੂੰ ਛੱਡ ਕੇ ਸਾਰੀਆਂ ਮੰਗਾਂ ਦਾ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨ ਕਹਿਣ ਤਾਂ ਅਸਤੀਫਾ ਦੇ ਕੇ ਨਾਲ ਜਾਣ ਨੂੰ ਵੀ ਤਿਆਰ ਹਾਂ।

 

Chief Minister Channy said that all the leaflets issued due to peasant agitation and burning of straw would be canceled