ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਕੀਤਾ ਐਲਾਨ
Chief Minister Charanjit Singh Channy announces cancellation of 40,000 VAT cases against traders and industrialists in the state

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਕੀਤਾ ਐਲਾਨ

ਲੁਧਿਆਣਾ

ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾ’ ਵਿਸ਼ੇ ‘ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ, ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ `ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ `ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।

 

Chief Minister Charanjit Singh Channy announces cancellation of 40,000 VAT cases against traders and industrialists in the state