CM ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ
CM Channy appeals to PM to open Kartarpur Sahib corridor

CM ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ

ਚੰਡੀਗੜ੍ਹ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਖੁੱਲਣ ਨੂੰ 2 ਸਾਲ ਦਾ ਸਮਾਂ ਪੂਰਾ ਹੋਣ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਪੱਤਰ ਲਿਖ ਕੇ ਕੀਤੀ ਹੈ। ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 2 ਪੰਨਿਆਂ ਦੀ ਇਸ ਅਪੀਲ ਵਿੱਚ ਚੰਨੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ, ਤਾਂ ਸਿੱਖ ਸੰਗਤਾਂ ਆਪਣੇ ਗੁਰੂ ਦੇ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਣ ਅਤੇ ਆਪਣਾ ਜੀਵਨ ਸਫਲ ਕਰ ਸਕਣ। ਚੰਨੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ, ਸਿੱਖ ਕੌਮ ਲਈ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ 552ਵਾਂ ਗੁਰਪੁਰਬ ਇਸੇ ਮਹੀਨੇ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਉਹ ਅਪੀਲ ਕਰਦੇ ਹਨ ਕਿ ਕਰਤਾਰਪੁਰ ਲਾਂਘਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਇਜਾਜ਼ਤ ਮਿਲੀ ਸੀ।

 

CM Channy appeals to PM to open Kartarpur Sahib corridor