You are currently viewing CM ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ- ਕੈਪਟਨ
CM Mann should focus on law and order in Punjab: Capt

CM ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ- ਕੈਪਟਨ

ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਉਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਵਿਚ 12ਵੀਂ ਦੇ ਵਿਦਿਆਰਥੀਆਂ ਦੀ ਹੱਤਿਆ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਇੱਕ ਹੋਰ ਦਿਨ, ਇੱਕ ਹੋਰ ਕਤਲ, ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਭਗਵੰਤ ਮਾਨ ਹੋਰਾਂ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ। ਇਹ ਹੱਥੋਂ ਨਿਕਲ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਪੰਜਾਬ ਵਿਚ ਕਤਲ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ। ਸੂਬੇ ਦੀਆਂ ਸਿਆਸੀ ਧਿਰਾਂ ਨੇ ਇਸ ਨੂੰ ਲੈ ਕੇ ਫਿਕਰਮੰਦੀ ਜਤਾਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ‘ਚ 12ਵੀਂ ਦੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਨੌਜਵਾਨ ਦੋਸਤਾਂ ਨਾਲ ਘੁੰਮਣ ਗਿਆ ਹੋਇਆ ਸੀ। ਅਗਲੀ ਸਵੇਰ ਲਾਸ਼ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕੱਲ੍ਹ ਦੋਸਤਾਂ ਨਾਲ ਘੁੰਮਣ ਗਿਆ ਸੀ ਪਰ ਰਾਤ ਤੱਕ ਵਾਪਸ ਨਹੀਂ ਆਇਆ। ਸਵੇਰੇ ਮਿਲੀ ਲਾਸ਼ ‘ਤੇ ਗੋਲੀਆਂ ਦੇ ਨਿਸ਼ਾਨ ਸਨ।

 

CM Mann should focus on law and order in Punjab: Capt