ਉਪ ਮੁੱਖ ਮੰਤਰੀ ਰੰਧਾਵਾ ਦੀ ਫਿਲੌਰ ਜੀਟੀ ਰੋਡ ‘ਤੇ ਅਚਨਚੇਤੀ ਚੈਕਿੰਗ
Deputy Chief Minister Randhawa's unannounced check on Phillaur GT Road

ਉਪ ਮੁੱਖ ਮੰਤਰੀ ਰੰਧਾਵਾ ਦੀ ਫਿਲੌਰ ਜੀਟੀ ਰੋਡ ‘ਤੇ ਅਚਨਚੇਤੀ ਚੈਕਿੰਗ

ਚੰਡੀਗੜ੍ਹ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਸੁਖਜਿੰਦਰ ਸਿੰਘ ਰੰਧਾਵਾ ਪੁਲਿਸ ਨਾਕੇ ‘ਤੇ ਚੈਕਿੰਗ ਦੌਰਾਨ

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ। ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

 

Deputy Chief Minister Randhawa’s unannounced check on Phillaur GT Road