ਮੁਤਵਾਜ਼ੀ ਜਥੇਦਾਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ
Muttahida Jathedar termed Capt. Amarinder Singh a paymaster

ਮੁਤਵਾਜ਼ੀ ਜਥੇਦਾਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ

ਚੰਡੀਗੜ੍ਹ

ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਅਕਾਲ ਤਖਤ ਸਾਹਿਬ ਉਤੇ ਅਰਦਾਸ ਕੀਤੀ ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਉਣ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ। ਮੋਰਚੇ ਨੂੰ ਤਾਰੋਪੀਡੋ ਕਰਨ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਨ ਰੂਪ ਵਿਚ ਜਿੰਮੇਵਾਰ ਅਤੇ ਦੋਸ਼ੀ ਮੰਨਿਆ ਗਿਆ ਹੈ। ਜਥੇਦਾਰ ਮੰਡ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਸਾਹਿਬ ਉਤੇ ਆ ਕੇ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਸਮੇਂ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਸੰਗਤੀ ਇਕੱਠ ਵਿੱਚ ਨਾ ਬੋਲਣ ਦਿੱਤਾ ਜਾਵੇ।ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖੇ ਪੰਜ ਸਿੰਘਾਂ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਧੋਖੇ ਨਾਲ ਬਰਗਾੜੀ ਮੋਰਚਾ ਉਠਵਾਉਣ ਅਤੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਵਲੋਂ ਸੱਦੇ ਜਾਣ ’ਤੇ ਹਾਜ਼ਰ ਨਾ ਹੋਣ ਤੇ ਅੱਜ ਤੋਂ ਤਨਖ਼ਾਹੀਆ ਐਲਾਨਿਆ ਗਿਆ ਹੈ।

 

Muttahida Jathedar termed Capt. Amarinder Singh a paymaster