ਪਰਗਟ ਸਿੰਘ ਵਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ 64 ਲੱਖ ਦਾ ਚੈਕ ਭੇਟ ਕੀਤਾ
Pargat Singh presents check of Rs. 64 lakh to Panchayats for development works

ਪਰਗਟ ਸਿੰਘ ਵਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ 64 ਲੱਖ ਦਾ ਚੈਕ ਭੇਟ ਕੀਤਾ

ਜਲੰਧਰ

ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਨੂੰ ਹੁਲਾਰਾ ਦਿੰਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸੱਤ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 64 ਲੱਖ ਰੁਪਏ ਦੇ ਚੌਕ ਜਿਨ੍ਹਾਂ ਵਿੱਚ ਪਿੰਡ ਖੁਣ-ਖੁਣ ਨੂੰ 10 ਲੱਖ, ਮੀਰਾਪੁਰ 8 ਲੱਖ, ਫਤਿਹਪੁੁਰ 9 ਲੱਖ, ਹਮੀਰੀ ਖੇੜਾ 9 ਲੱਖ ਰੁਪਏ ,ਬਰਸਾਲਾਂ 10 ਲੱਖ ਅਤੇ ਸ਼ਾਹਪੁਰ ਨੂੰ 8 ਲੱਖ ਰੁਪਏ ਦੇ ਚੈਕ ਸੌਂਪੇ ਗਏ। ਇਸ ਮੌਕੇ ਬੋਲਦਿਆਂ ਖੇਡਾਂ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਗਰਾਂਟ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਕੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਲਾਜ਼ਮੀ ਬਣਾਇਆ ਗਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਅਨੇਕਾਂ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਂਡੂ ਸੜਕੀ ਨੈਟਵਰਕ ਦੇ ਸੁਧਾਰ, ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਿਹਤ ਸਹੂਲਤਾਂ ਅਤੇ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਰਗਟ ਸਿੰਘ ਵਲੋਂ ਪੇਂਡੂ ਲੋਕਾਂ ਵਿੱਚ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਹਮੀਰੀ ਖੇੜਾ ਵਿਖੇ ਓਪਨ ਜਿੰਮ ਵੀ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲ ਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਾਂ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਡੇਰੇਨਜ਼ ਪ੍ਰਣਾਲੀ, ਸੜਕਾਂ , ਪਾਰਕਾਂ ਅਤੇ ਹੋਰ ਵਿਕਾਸ ਕਾਰਜ਼ਾਂ ’ਤੇ ਖ਼ਰਚ ਕੀਤੀ ਜਾਵੇਗੀ।

 

Pargat Singh presents check of Rs. 64 lakh to Panchayats for development works