ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ- ਤੁਸੀਂ ਕਾਂਗਰਸ ਨਾਲ ਹੋ ਜਾਂ ਕੈਪਟਨ ਨਾਲ
Punjab Congress in-charge Harish Chaudhary sent a notice to Preneet Kaur seeking reply: Are you with Congress or Captain?

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ- ਤੁਸੀਂ ਕਾਂਗਰਸ ਨਾਲ ਹੋ ਜਾਂ ਕੈਪਟਨ ਨਾਲ

ਚੰਡੀਗੜ੍ਹ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਜਾਂ ਕੈਪਟਨ ਨਾਲ ਹੋ। ਇਸ ਬਾਰ ਪਰਨੀਤ ਕੌਰ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਨੋਟਿਸ ਵਿੱਚ ਕਿਹਾ ਕਿ ਤੁਸੀਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਰਹੇ ਹੋ, ਜਿਸ ਦਾ ਕਾਂਗਰਸੀ ਆਗੂਆਂ, ਵਰਕਰਾਂ ਵੱਲੋਂ ਸਖਤ ਇਤਰਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਪੁੱਛਿਆ ਹੈ ਕਿ ਤੁਸੀਂ ਕਿਉਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਉਂ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋ ਰਹੇ ਹਨ। ਪ੍ਰਨੀਤ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਜਾਂਦੇ ਵੇਖਿਆ ਗਿਆ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੇ ਹਾਲੇ ਕਾਂਗਰਸ ਪਾਰਟੀ ਨਹੀਂ ਛੱਡੀ ਹੈ।  ਪਰਨੀਤ ਕੌਰ ਨੇ ਕਿਹਾ ਸੀ ਮੈਂ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਨਾਲ ਹਾਂ। ਜਦੋਂ ਪੁੱਛਿਆ ਗਿਆ ਕਿ ਤੁਸੀਂ ਸਿਆਸੀ ਤੌਰ ਉਤੇ ਨਾਲ ਹੋ ਤਾਂ ਉਨ੍ਹਾਂ ਕਿਹਾ ਬਾਕੀ ਤੁਸੀਂ ਵੇਖਦੇ ਰਹੋ।

Punjab Congress in-charge Harish Chaudhary sent a notice to Preneet Kaur seeking reply: Are you with Congress or Captain?