ਪੰਜਾਬ ਸਰਕਾਰ ਦਾ ਨਵਾਂ ਐਲਾਨ, ਰਿਟਾਇਰਮੈਂਟ ਤੋਂ ਬਾਅਦ ਰੱਖੇ ਗਏ ਮੁਲਾਜ਼ਮਾਂ ਦੀਆਂ ਨਿਯੁਕਤੀਆਂਂ ਰੱਦ ਕਰ ਦਿੱਤੀਆਂ
Punjab Government's new announcement cancels appointments of employees retained after retirement

ਪੰਜਾਬ ਸਰਕਾਰ ਦਾ ਨਵਾਂ ਐਲਾਨ, ਰਿਟਾਇਰਮੈਂਟ ਤੋਂ ਬਾਅਦ ਰੱਖੇ ਗਏ ਮੁਲਾਜ਼ਮਾਂ ਦੀਆਂ ਨਿਯੁਕਤੀਆਂਂ ਰੱਦ ਕਰ ਦਿੱਤੀਆਂ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਨਵਾਂ ਐਲਾਨ ਕਰਦਿਆਂ ਰਿਟਾਇਰਮੈਂਟ ਤੋਂ ਬਾਅਦ ਰੱਖੇ ਗਏ ਮੁਲਾਜ਼ਮਾਂ ਦੀਆਂ ਨਿਯੁਕਤੀਆਂਂ ਰੱਦ ਕਰ ਦਿੱਤੀਆਂ ਹਨ। ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਜਿਨ੍ਹਾਂ ਮੁਲਾਜ਼ਮਾਂ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਸੇਵਾਮੁਕਤੀ ਤੋਂ ਬਾਅਦ ਦੁਬਾਰਾ ਕੰਮ ਕਰਨ ਵਾਲਿਆਂ ਵਿੱਚ ਭਾਵੇਂ ਅਧਿਕਾਰੀ ਹੋਵੇ ਜਾਂ ਕਰਮਚਾਰੀ ਹੋਵੇ ਸਭ ਦੀਆਂ ਸੇਵਾਵਾਂ ਨੂੰ ਰੱਦ ਕਰਨਾ ਸ਼ਾਮਲ ਹੈ। ਇੰਨਾ ਹੀ ਨਹੀਂ ਭਾਵੇ ਉਹ ਠੇਕੇ ‘ਤੇ ਹੋਵੇ ਜਾਂ ਕਿਸੇ ਹੋਰ ਆਧਾਰ ‘ਤੇ ਨਿਯੁਕਤੀ ਹੋਈ ਹੋਵੇ। ਇਸ ‘ਚ ਸਿਰਫ ਲਾਅ ਅਫਸਰ ਨੂੰ ਛੋਟ ਦਿੱਤੀ ਗਈ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਇਸ਼ਾਰਾ ਕੀਤਾ ਸੀ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ। ਚਰਚਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਡੋਂ ਰੱਦ ਕਰਨ ਦਾ ਫੈਸਲਾ ਲਿਆ ਜਾ ਰਿਹਾ ਹੈ। ਅੱਜ ਕੈਬਨਿਟ ਮੀਟਿੰਗ ਹੈ ਜਿਸ ਵਿਚ  ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

 

Punjab Government’s new announcement cancels appointments of employees retained after retirement