ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਕੀਤਾ ਮਨਜੂਰ
Punjab govt approves resignation of Advocate General APS Deol

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਕੀਤਾ ਮਨਜੂਰ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਕੈਬਨਿਟ ਬੈਠਕ ‘ਚ ਚਰਚਾ ਹੋਈ, ਜਿਸ ਪਿੱਛੋਂ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਵਿਚ ਇਸ ਦਾ ਐਲਾਨ ਕੀਤਾ। ਦੱਸ ਦਈਏ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ AG ਤੇ DGP ਖਿਲਾਫ਼ ਮੋਰਚਾ ਖੋਲ੍ਹਿਆ ਸੀ। ਸਿੱਧੂ ਨੇ ਕੱਲ੍ਹ ਕਿਹਾ ਸੀ, ਜਾਂ ਦੋ ਅਫ਼ਸਰ ਰਹਿਣਗੇ ਜਾਂ PPCC ਪ੍ਰਧਾਨ’। AG ਅਤੇ DGP ਖਿਲਾਫ ਸਿੱਧੂ ਆਰ-ਪਾਰ ਦੀ ਲੜਾਈ ਤੇ ਉੱਤਰੇ ਹੋਏ ਹਨ ਅਤੇ ਵਾਰ-ਵਾਰ ਚੰਨੀ ਸਰਕਾਰ ਤੇ ਵੱਡੇ ਹਮਲੇ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਡੀਜੀਪੀ ਦਿਨਕਰ ਗੁਪਤਾ ਨੂੰ ਹਟਾ ਕੇ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦਿਓਲ ਐਡਵੋਕੇਟ ਜਨਰਲ ਲਾਇਆ ਸੀ।

 

Punjab govt approves resignation of Advocate General APS Deol