ਪੰਜਾਬ ਪੁਲਿਸ ਨੇ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕਰਕੇ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
Punjab Police seize 55 kg of opium during special check near Kartarpur in Jalandhar and arrest a drug smuggler

ਪੰਜਾਬ ਪੁਲਿਸ ਨੇ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕਰਕੇ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ

ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕਰਕੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ਼ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ। ਯੁੱਧਵੀਰ ਨੂੰ ਅਪਰਾਧੀ ਘੋਸ਼ਿਤ ਕੀਤਾ ਗਿਆ ਸੀ ਅਤੇ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਟੋਇਟਾ ਅਰਬਨ ਕਰੂਜ਼ਰ ਕਾਰ ਵੀ ਬਰਾਮਦ ਕੀਤੀ ਹੈ, ਜਿਸ ਦਾ ਰਜਿਸਟ੍ਰੇਸ਼ਨ ਨੰਬਰ UP14EU8399 ਹੈ। ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਦੇਸੀਆਈਏ ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮ ਨੇ ਯੁੱਧਵੀਰ ਵੱਲੋਂ ਜਾ ਰਹੀ ਅਰਬਨ ਕਰੂਜ਼ਰ ਕਾਰ ਨੂੰ ਰੋਕ ਕੇ ਉਸ ਦੇ ਕਬਜ਼ੇ ‘ਚੋਂ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮ੍ਰਿਤਸਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਬਦਨਾਮ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ, ਬਿਆਸ ਦੇ ਪਿੰਡ ਵਜੀਰ ਭੁੱਲਰ ਦੇ ਵਸਨੀਕ ਦੇ ਜ਼ਰੀਏ ਪ੍ਰਾਪਤ ਕੀਤੀ, ਜੋ ਮੌਜੂਦਾ ਸਮੇਂ ਵਿਦੇਸ਼ ਵਿੱਚ ਰਹਿ ਰਿਹਾ। ਯੁੱਧਵੀਰ ਨੇ ਖੁਲਾਸਾ ਕੀਤਾ ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵ ਐਨਡੀਪੀਐਸ ਐਕਟ ਦੇ ਤਹਿਤ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਮ ਵੀ ਸਾਹਮਣੇ ਆਇਆ ਸੀ। ਐਸਐਸਪੀ ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਇਸ ਦੌਰਾਨ ਐਫ.ਆਈ.ਆਰ ਨੰ. 176 ਮਿਤੀ 9 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।

 

Punjab Police seize 55 kg of opium during special check near Kartarpur in Jalandhar and arrest a drug smuggler