ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ, ਇਸ ਹਲਕੇ ਤੋਂ ਲੜੇਗਾ ਚੋਣ
Punjabi singer Sidhu Musewala is also fully prepared to contest from this constituency.

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ, ਇਸ ਹਲਕੇ ਤੋਂ ਲੜੇਗਾ ਚੋਣ

ਚੰਡੀਗੜ੍ਹ

ਜਿਵੇਂ -ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਚੋਣ ਅਖਾੜਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਸਿਆਸੀ ਪਾਰਟੀਆਂ ਸੱਤਾ ‘ਚ ਆਉਣ ਲਈ ਰਣਨੀਤੀ ੳਲੀਕ ਰਹੀਆਂ ਹਨ। ਇਸ ਦੇ ਤਹਿਤ ਪਾਰਟੀਆਂ ‘ਚ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਚੋਣ ਮੈਦਾਨ ‘ਚ ਉਤਾਰਨ ਦਾ ਟਰੈਂਡ ਚੱਲ ਪਿਆ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਵਿਵਾਦਤ ਸ਼ਖ਼ਸੀਅਤ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ। ਦੱਸ ਦਈਏ ਕਿ ਹਾਲ ਹੀ ‘ਚ ਮੂਸੇਵਾਲਾ ਬਾਰੇ ਅਫ਼ਵਾਹਾਂ ਉੱਡਣ ਲੱਗੀਆਂ ਸੀ ਕਿ ਉਹ ਵਿਧਾਨ ਸਭਾ ਚੋਣਾਂ ਲਈ ਕਿਸੇ ਸਿਆਸੀ ਪਾਰਟੀ ਦਾ ਚਿਹਰਾ ਬਣ ਸਕਦਾ ਹੈ। ਪਰ ਮੂਸੇਵਾਲਾ ਦੇ ਕਰੀਬੀ ਸੂਤਰਾਂ ਨੇ ਕਨਫ਼ਰਮ ਕਰਕੇ ਇਨ੍ਹਾਂ ਅਫ਼ਵਾਹਾਂ ‘ਤੇ ਵਿਰਾਮ ਲਗਾ ਦਿੱਤਾ ਹੈ।ਜਾਣਕਾਰੀ ਦੇ ਮੁਤਾਬਕ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਲਤੋਂ ਨੇ ਆਪਣੇ ਇੰਸਟਾਗ੍ਰਾਮ ਖਾਤੇ ‘ਤੇ ਸਟੋਰੀ ਪਾਈ। ਜਿਸ ਵਿੱਚ ਉਸ ਨੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ ‘ਤੇ ਮੋਹਰ ਲਗਾਈ। ਇਸ ਦੇ ਨਾਲ ਹੀ ਮੂਸੇਵਾਲਾ ਨੇ ਵੀ ਆਪਣੇ ਦੋਸਤ ਦੀ ਇਸ ਸਟੋਰੀ ਨੂੰ ਸ਼ੇਅਰ ਕੀਤਾ। ਸੰਨੀ ਮਲਤੋਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਅਤੇ ਆਪਣੇ ਫ਼ੈਸਲੇ ਹੁੰਦੇ ਹਨ। ਸਿੱਧੂ ਮੂਸੇਵਾਲਾ ਦੇ ਵੀ ਕੁੱਝ ਸੁਪਨੇ ਹਨ। ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਮੂਸੇਵਾਲਾ ਕੁੱਝ ਸਿਆਸੀ ਸ਼ਖ਼ਸੀਅਤਾਂ ਨਾਲ ਖੜਾ ਹੈ। ਜਿਸ ਤੋਂ ਸਾਫ਼ ਹੋ ਜਾਂਦਾ ਹੈ ਕਿ ਉਸ ਨੇ ਆਖ਼ਰਕਾਰ ਸਿਆਸਤ ਵਿੱਚ ਆਉਣ ਦਾ ਮਨ ਬਣਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਸਕਦਾ ਹੈ।ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਤੇ ਤਲਖ਼ ਸੁਭਾਅ ਨੂੰ ਲੈਕੇ ਹਮੇਸ਼ਾ ਵਿਵਾਦਾਂ ਵਿੱਚ ਰਿਹਾ ਹੈ। ਅਤੇ ਹੁਣ ਆਪਣੇ ਚੋਣ ਮੈਦਾਨ ਵਿੱਚ ਉੱਤਰਨ ਦੇ ਫ਼ੈਸਲੇ ਨੂੰ ਲੈਕੇ ਉਹ ਮੁੜ ਤੋਂ ਚਰਚਾ ਵਿੱਚ ਹੈ। ਚੋਣ ਅਬਜ਼ਰਵਰਾਂ ਦੀ ਮੰਨੀ ਜਾਏ ਤਾਂ ਇਸ ਸਮੇਂ ਆਪਣੇ ਕਰੀਅਰ ਦੀ ਉਚਾਈ ‘ਤੇ ਪਹੁੰਚ ਕੇ ਚੋਣਾਂ ‘ਚ ਖੜੇ ਹੋਣ ਦਾ ਰਿਸਕ ਲੈਣਾ ਸਿੱਧੂ ਲਈ ਥੋੜ੍ਹਾ ਭਾਰੀ ਪੈ ਸਕਦਾ ਹੈ। ਖ਼ੈਰ ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਮੂਸੇਵਾਲਾ ਚੋਣਾਂ ‘ਚ ਜਿੱਤ ਕੇ ਵਿਧਾਇਕ ਬਣ ਪਾਉਂਦਾ ਹੈ ਜਾਂ ਨਹੀਂ।

 

Punjabi singer Sidhu Musewala is also fully prepared to contest from this constituency.