ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਦਿੱਤੇ ਆਦੇਸ਼
Randhawa orders probe into Barnala jail in-depth probe

ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਦਿੱਤੇ ਆਦੇਸ਼

ਚੰਡੀਗੜ੍ਹ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸ਼ੀ ਦੌਰਾਨ ਜੇਲ੍ਹ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਅਪੱਤੀਜਨਕ ਸ਼ਬਦ ਲਿਖੇ ਹੋਣ ਦੇ ਦੋਸ਼ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ, ਨੇ ਏ.ਡੀ.ਜੀ.ਪੀ. (ਜੇਲ੍ਹਾਂ) ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਦੀ ਦਾ ਮੈਡੀਕਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਏ.ਡੀ.ਜੀ.ਪੀ. (ਜੇਲ੍ਹਾਂ) ਪੀ ਕੇ ਸਿਨਹਾ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਫ਼ਿਰੋਜ਼ਪੁਰ ਸਰਕਲ ਤਜਿੰਦਰ ਸਿੰਘ ਮੌੜ ਨੂੰ ਇਸ ਮਾਮਲੇ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਭਲਕੇ ਇਕ ਪੁਲਿਸ ਅਫਸਰ ਨੂੰ ਲੈ ਕੇ ਮੌਕੇ ਉਤੇ ਜਾ ਕੇ ਜਾਂਚ ਕਰਨਗੇ।

 

Randhawa orders probe into Barnala jail in-depth probe