ਅਰੂਸਾ ਆਲਮ ਦੇ ਆਈਐਸਆਈ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਜਾਂਚ ਕਰਵਾਉਣ ਬਾਰੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਿਆ ਯੂ- ਟਰਨ
Sukhjinder Singh Randhawa takes U-turn to probe Arusha Alam's alleged links with ISI

ਅਰੂਸਾ ਆਲਮ ਦੇ ਆਈਐਸਆਈ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਜਾਂਚ ਕਰਵਾਉਣ ਬਾਰੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਿਆ ਯੂ- ਟਰਨ

ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਦੇ ਆਈਐਸਆਈ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਜਾਂਚ ਕਰਵਾਉਣ ਬਾਰੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਯੂ ਟਰਨ ਲੈ ਲਈ ਹੈ। ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਅਰੂਸਾ ਦਾ ਮਾਮਲਾ ਅੰਤਰ ਰਾਸ਼ਟਰੀ ਮੁੱਦਾ ਹੈ। ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਰੰਧਾਵਾ ਨੇ ਆਖਿਆ ਸੀ ਕਿ ਉਹ ਅਰੂਸਾ ਆਲਮ ਦੇ ਆਈਐਸਆਈ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਜਾਂਚ ਕਰਵਾਉਣ। ਜਿਸ ਪਿੱਛੋਂ ਕੈਪਟਨ ਨੇ ਰੰਧਾਵਾ ਨੂੰ ਮੋੜਵਾਂ ਜਵਾਬ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਸਾਬਕਾ ਵਜ਼ਾਰਤੀ ਸਾਥੀ ਹੁਣ ਨਿੱਜੀ ਹਮਲਿਆਂ ’ਤੇ ਉਤਰ ਆਏ ਹਨ। ਕੈਪਟਨ ਨੇ ਇਕ ਟਵੀਟ ਵਿੱਚ ਕਿਹਾ ਕਿ ਮੈਨੂੰ ਤਾਂ ਇਹ ਫ਼ਿਕਰ ਸਤਾਉਂਦਾ ਹੈ ਕਿ ਹੁਣ ਜਦੋਂ ਤਿਉਹਾਰਾਂ ਦਾ ਸਮਾਂ ਹੈ ਤੇ ਦਹਿਸ਼ਤੀ ਖ਼ਤਰੇ ਦੀ ਸੰਭਾਵਨਾ ਸਿਖਰ ’ਤੇ ਹੈ ਤਾਂ ਅਜਿਹੇ ਮੌਕੇ ਡੀਜੀਪੀ ਪੰਜਾਬ ਨੂੰ ਸੂਬੇ ਦੀ ਸੁਰੱਖਿਆ ਨੂੰ ਤਾਕ ’ਤੇ ਰੱਖ ਕੇ ਬੇਬੁਨਿਆਦ ਜਾਂਚ ਦੇ ਕੰਮ ਲਾਇਆ ਜਾ ਰਿਹੈ। ਤੁਸੀਂ ਮੇਰੀ ਵਜ਼ਾਰਤ ਵਿੱਚ ਮੰਤਰੀ ਰਹੇ ਪਰ ਉਦੋਂ ਤੁਸੀਂ ਕਦੇ ਵੀ ਅਰੂਸਾ ਆਲਮ ਦੀ ਸ਼ਿਕਾਇਤ ਨਹੀਂ ਕੀਤੀ। ਉਹ ਪਿਛਲੇ 16 ਸਾਲਾਂ ਤੋਂ ਭਾਰਤ ਸਰਕਾਰ ਦੀ ਲੋੜੀਂਦੀ ਪ੍ਰਵਾਨਗੀ ਨਾਲ ਆ ਰਹੀ ਹੈ। ਜਾਂ ਫਿਰ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਐੱਨਡੀਏ ਤੇ ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਗੱਠਜੋੜ ਦੀ ਇਸ ਅਰਸੇ ਦੌਰਾਨ ਪਾਕਿਸਤਾਨ ਦੀ ਆਈਐੱਸਆਈ ਨਾਲ ਅੰਦਰਖਾਤੇ ਮਿਲੀਭੁਗਤ ਸੀ। ਇਸ ਦੇ ਕੁਝ ਹੀ ਸਮੇਂ ਬਾਅਦ ਰੰਧਾਵਾ ਨੇ ਜਾਂਚ ਬਾਰੇ ਯੂ-ਟਰਨ ਲੈ ਲਿਆ ਤੇ ਇਸ ਜਾਂਚ ਨੂੰ ਅੰਤਰ ਰਾਸ਼ਟਰੀ ਮੁੱਦਾ ਆਖ ਕੇ ਗੱਲ ਨਿਬੇੜ ਦਿੱਤੀ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਅਰੂਸਾ ਦੀ ਸੋਨੀਆ ਗਾਂਧੀ ਨਾਲ ਫੋਟੋ ਸ਼ੇਅਰ ਕੀਤੀ ਗਈ ਹੈ। ਇਹ ਫੋਟੋ ਪੁਰਾਣੀ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਪਤਾ ਹੈ ਕਿ ਮੈਂ ਕਦੇ ਅਰੂਸਾ ਆਲਮ ਨਾਲ ਡਿਨਰ ਨਹੀਂ ਕੀਤਾ ਹੈ ।

 

Sukhjinder Singh Randhawa takes U-turn to probe Arusha Alam’s alleged links with ISI