ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ
The 5 new services of the Local Government Department will now be available through the Service Centers

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ

ਅੰਮ੍ਰਿਤਸਰ

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ। ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ 41 ਸੇਵਾ ਕੇਂਦਰਾਂ ਵਿਚ ਇਹ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਬਿਨੇਕਾਰ ਨੇੜੇ ਦੇ ਸੇਵਾ ਕੇਂਦਰਾਂ ਵਿਚ ਜਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

 

The 5 new services of the Local Government Department will now be available through the Service Centers