ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ, ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਕੀਤਾ ਸਸਤਾ
The Punjab government has given a big relief to the people, the government has made petrol cheaper by Rs 10 and diesel by Rs 5

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ, ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਕੀਤਾ ਸਸਤਾ

ਚੰਡੀਗੜ੍ਹ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਕੀਤਾ ਸਸਤਾ। ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਚੇਤੇ ਰਹੇ ਕਿ ਜ਼ਿਮਨੀ ਚੋਣਾਂ ਵਿੱਚ ਹਾਰ ਮਗਰੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਵਿੱਚ ਪ੍ਰਤੀ ਲਿਟਰ 10 ਰੁਪਏ ਦੀ ਕਟੌਤੀ ਕੀਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਮਗਰੋਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਟੈਕਸਾਂ ਵਿੱਚ ਕਟੌਤੀ ਕਰ ਦਿੱਤੀ ਹੈ ਜਿਸ ਮਗਰੋਂ ਪੰਜਾਬ ਨਾਲੋਂ ਤੇਲ ਗੁਆਂਢੀ ਸੂਬਿਆਂ ਵਿੱਚ ਸਸਤਾ ਹੋ ਗਿਆ ਹੈ। ਕੇਂਦਰੀ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੇ ਡੀਜ਼ਲ ਦੋ ਰੁਪਏ ਅਤੇ ਪੈਟਰੋਲ 7 ਰੁਪਏ ਪ੍ਰਤੀ ਲਿਟਰ ਟੈਕਸ ਘਟਾ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 7 ਰੁਪਏ ਪ੍ਰਤੀ ਲਿਟਰ ਕੀਮਤ ਵਿੱਚ ਕਟੌਤੀ ਕਰ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੈਟਰੋਲ ਦੀ ਕੀਮਤ 7.5 ਫੀਸਦੀ ਅਤੇ ਡੀਜ਼ਲ 8 ਫੀਸਦੀ ਘਟਾ ਦਿੱਤਾ ਹੈ। ਹੁਣ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਕੀਤਾ ਸਸਤਾ। ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।

 

The Punjab government has given a big relief to the people, the government has made petrol cheaper by Rs 10 and diesel by Rs 5