ਪੰਜਾਬ ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਗਿਆ
The Punjab Government has issued a regular timetable for firing green firecrackers

ਪੰਜਾਬ ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਗਿਆ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਇਸ ਸਾਲ ਵੀ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸ਼ਰਤਾਂ ਦੇ ਨਾਲ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਹੈ ਜਿਸ ਵਿੱਚ ਦਿਵਾਲ਼ੀ, ਗੁਰੂਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ। ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਗੁਰਪੁਰਬ ਮੌਕੇ ਸਵੇਰੇ 4 ਤੋਂ 5 ਅਤੇ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਜਦੋਂਕਿ ਕ੍ਰਿਸਮਸ ਅਤੇ ਨਵੇਂ ਸਾਲ ਤੇ 11 ਵਜਕੇ 55 ਮਿੰਟ ਤੋਂ ਸਾਢੇ 12 ਵਜੇ ਤੱਕ ਦਾ ਸਮਾਂ ਤੈਅ ਕੀਤਾ ਗਿਆ।

ਜਲੰਧਰ, ਮੰਡੀ ਗੋਬਿੰਦਗੜ੍ਹ ‘ਚ ਪਟਾਕੇ ਪੂਰੀ ਤਰ੍ਹਾਂ ਬੈਨ

ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਹੈ। ਕਿਉਂਕਿ ਇਨ੍ਹਾਂ ਦੋ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੈ। ਜਲੰਧਰ ਵਿੱਚ ਕੱਲ੍ਹ ਰਾਤ ਤੋਂ ਲੈਕੇ 31 ਦਸੰਬਰ ਤੱਕ ਪਟਾਕੇ ਪੂਰੀ ਤਰ੍ਹਾਂ ਬੈਨ ਕਰ ਦਿੱਤੇ ਗਏ ਹਨ।

ਲਾਈਸੈਂਸ ਧਾਰਕ ਦੁਕਾਨਦਾਰ ਹੀ ਵੇਚ ਸਕਣਗੇ ਪਟਾਕੇ

ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਬਕਾਇਦਾ ਲਾਈਸੈਂਸ ਜਾਰੀ ਕੀਤੇ ਹਨ। ਲਾਈਸੈਂਸ ਧਾਰਕ ਦੁਕਾਨਦਾਰ ਵੀ ਸਿਰਫ ਗ੍ਰੀਨ ਪਟਾਕੇ ਹੀ ਵੇਚ ਸਕਣਗੇ। ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲਿਆਂ ਤੇ ਸਖਤ ਕਾਰਵਾਈ ਹੋਵੇਗੀ। ਸਰਕਾਰ ਨੇ ਪਟਾਕਿਆਂ ਦੀ ਆਨਲਾਈਨ ਵਿਕਰੀ ਤੇ ਵੀ ਰੋਕ ਲਗਾ ਦਿੱਤੀ ਹੈ।

 

The Punjab Government has issued a regular timetable for firing green firecrackers