ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਕਾਰੀ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਣ ਲਈ ਆਦੇਸ਼ ਜਾਰੀ ਕੀਤੇ
The Punjab School Education Board issued orders to all government schools to open accounts in government banks

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਕਾਰੀ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਣ ਲਈ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਕਾਰੀ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਸਿੱਖਿਆ ਬੋਰਡ ਨੇ ਇਹ ਹੁਕਮ ਇੱਕ ਪੱਤਰ ਜਾਰੀ ਕਰਦਿਆਂ ਦਿੱਤੇ ਹਨ। ਜਾਰੀ ਹੁਕਮਾਂ ਵਿੱਚ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਸਕੀਮਾਂ ਦਾ ਲਾਭ ਦੀ ਰਾਸ਼ੀ ਹਾਸਲ ਕਰਨ ਲਈ ਆਪਣੇ ਖਾਤੇ ਐਕਸਿਸ ਬੈਂਕ ਵਿੱਚ ਖੁਲਵਾਏ ਜਾਣ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਸਾਰੇ ਸਰਕਾਰੀ ਖਾਤੇ ਪੰਜਾਬੀ ਦੇ ਸਹਿਕਾਰੀ ਬੈਂਕਾਂ ਅਧੀਨ ਖੋਲ੍ਹੇ ਜਾਣਗੇ। ਇਸਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਨੋਟੀਫਿਕੇਸ਼ਨ ਦੀ ਕਾਪੀ

ਇਸ ਤਹਿਤ ਸੂਬਾ ਪੱਧਰੀ, ਜ਼ਿਲ੍ਹਾ ਪੱਧਰੀ, ਡਾਇਟ ਪੱਧਰੀ, ਬਲਾਕ ਪੱਧਰੀ ਅਤੇ ਸਕੂਲ ਪੱਧਰੀ ਸਾਰੇ ਬੈਂਕ ਖਾਤੇ ਇੱਕੋ ਬੈਂਕ ਵਿੱਚ ਹੋਣੇ ਜ਼ਰੂਰੀ ਹਨ ਅਤੇ ਇਹ ਸਾਰੇ ਖਾਤੇ ਜ਼ੀਰੋ ਬਕਾਇਆ ਵਾਲੇ ਹੋਣਗੇ। ਖਾਤੇ ਖੁਲ੍ਹਵਾਉਣ ਤੋਂ ਬਾਅਦ ਮੁੱਖ ਦਫਤਰ ਨੂੰ ਈਮੇਲ ਰਾਹੀਂ ਸੂਚਿਤ ਕਰਨ ਬਾਰੇ ਵੀ ਕਿਹਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ ਸਮੁੱਚੀ ਸਿੱਖਿਆ ਸਕੀਮ ਅਧੀਨ ਜਾਰੀ ਫੰਡ ਉਦੋਂ ਹੀ ਜਾਰੀ ਹੋਣਗੇ, ਜਦੋਂ ਇਹ ਖਾਤੇ ਖੁਲ੍ਹਵਾਉਣ ਦਾ ਕੰਮ ਮੁਕੰਮਲ ਹੋ ਜਾਵੇਗਾ।

The Punjab School Education Board issued orders to all government schools to open accounts in government banks