ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਨਾਂ ਟੈਕਸ ਭਰੇ ਚਲ ਰਹੀਆਂ ‘ਔਰਬਿਟ ਕੰਪਨੀ’ ਦੀਆਂ ਬੱਸਾਂ ਕੀਤੀਆਂ ਬੰਦ
Transport Minister Amarinder Singh Raja Waring shuts down tax-free Orbit Company buses

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਨਾਂ ਟੈਕਸ ਭਰੇ ਚਲ ਰਹੀਆਂ ‘ਔਰਬਿਟ ਕੰਪਨੀ’ ਦੀਆਂ ਬੱਸਾਂ ਕੀਤੀਆਂ ਬੰਦ

ਬਠਿੰਡਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਬੱਸ ਸਟੈਂਡ ਵਿੱਚ ਸਾਫ-ਸਫਾਈ, ਪੀਣ ਲਈ ਪਾਣੀ ਵਾਲੇ ਆਰਓ ਸਿਸਟਮ, ਬੱਸ ਸਟੈਂਡ ਚ ਮੌਜੂਦ  ਦੁਕਾਨਾਂ ਅਤੇ ਟੁਆਏਲਿਟ ਦੀ ਚੈਕਿੰਗ ਕੀਤੀ। ਉਨਾਂ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ ਸਫਾਈ ਵੱਲ ਹੋਰ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਬੱਸ ਸਟੈਂਡ ਧੰਦਰ ਲੱਗੀਆਂ ਦੁਕਾਨਾ,ਸਟਾਂਲਾਂ ਨੂੰ ਪਿੱਛੇ ਹਟਾਇਆ ਜਾਵੇ। ਇਸ ਮੌਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਰਟੀਏ ਬਠਿੰਡਾ ਬਲਵਿੰਦਰ ਸਿੰਘ ਅਤੇ ਜਨਰਲ ਮੈਨੇਜਰ ਪੀਆਰਟੀਸੀ ਬਠਿੰਡਾ ਡਿਪੂ ਸ੍ਰੀ ਰਮਨ ਸ਼ਰਮਾਂ ਵੱਲੋਂ  ਇਥੋਂ ਦੇ ਬੱਸ ਸਟੈਂਡ ਵਿਖੇ ਬੱਸਾਂ ਦੀ ਕੀਤੀ ਗਈ। ਚੈਕਿੰਗ ਦੌਰਾਨ ਬਿਨਾਂ ਟੈਕਸ ਭਰੇ ਗੈਰਕਾਨੂੰਨੀ ਤੌਰ ਤੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ ਜਿਨਾਂ ‘ਚੋਂ ਦੋ ਔਰਬਿਟ ਕੰਪਨੀ( ਇਕ ਮਰਸਡੀਜ਼ ਅਤੇ  ਇੱਕ ਸਾਧਾਰਨ ਬੱਸ) ਅਤੇ ਇੱਕ ਮਾਲਵਾ ਟਰਾਂਸਪੋਰਟ ਕੰਪਨੀ ਦੀ ਬੱਸ ਸ਼ਾਮਲ ਹੈ। ਮੌਕੇ ਤੇ ਹੀ ਬੰਦ ਕਰ ਦਿੱਤੀਆਂ ਗਈਆਂ । ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਪੂਰੇ ਸੂਬੇ ਅੰਦਰ ਹੁਣ ਤਕ ਗੈਰਕਾਨੂੰਨੀ ਤੌਰ ਤੇ  ਬਿਨਾਂ ਟੈਕਸ ਭਰੇ 300 ਬੱਸਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ । ਇਨਾਂ ਬੱਸਾਂ ਵਿੱਚੋਂ 35 ਬੱਸਾਂ ਬਠਿੰਡੇ ਜ਼ਿਲੇ ਨਾਲ ਸਬੰਧਤ ਹਨ ਜਿਨਾਂ ਵੱਲੋਂ ਬਿਨਾਂ ਟੈਕਸ ਭਰੇ ਇਹ ਬੱਸਾਂ ਚਲਾਈਆਂ ਜਾ ਰਹੀਆਂ ਸਨ। ਇਸ ਮੌਕੇ ਉਨ੍ਹਾਂ  ਇਹ ਵੀ ਕਿਹਾ ਕਿ  ਜਦੋਂ ਟਰਾਂਸਪੋਟਰ ਸਵਾਰੀ ਦੀ ਟਿਕਟ ਕੱਟ ਕੇ ਟੈਕਸ ਵਸੂਲ ਕਰ ਰਹੇ ਹਨ ਤਾਂ ਸਰਕਾਰ ਨੂੰ ਟੈਕਸ ਭਰਨ ਤੋਂ ਕਿਉਂ ਕੰਨੀ ਕਤਰਾਉਂਦੇ ਹਨ। ਉਨਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਹੈ ਕਿ  ਬਿਨਾਂ ਟੈਕਸ ਭਰੇ ਕੋਈ ਵੀ ਬੱਸ ਗੈਰਕਾਨੂੰਨੀ ਤੌਰ ਤੇ ਨਾ ਚਲਾਈ ਜਾਵੇ।ਦੌਰੇ ਦੌਰਾਨ ਟਰਾਂਸਪੋਰਟ ਮੰਤਰੀ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੀਆਰਟੀਸੀ ਬਠਿੰਡਾ ਡਿਪੂ ਦੇ ਮੁਲਾਜਮਾਂ ਦੀਆਂ ਯੂਨੀਅਨਾਂ ਨਾਲ ਵੀ  ਗੱਲਬਾਤ ਕੀਤੀ ਅਤੇ ਉਨਾਂ ਨੂੰ ਯਕੀਨ ਦਵਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੀਂ ਭਰਤੀ ਰੈਗੂਲਰ  ਤੌਰ ਤੇ ਹੀ  ਕੀਤੀ ਜਾਵੇਗੀ। ਗੱਲਬਾਤ ਦੌਰਾਨ ਪੀਆਰਟੀਸੀ ਬਠਿੰਡਾ ਡਿਪੂ ਦੇ ਮੁਲਾਜ਼ਮਾਂ ਨੇ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਤਾਂ ਟਰਾਂਸਪੋਰਟ ਮੰਤਰੀ ਵੜਿੰਗ ਨੇ ਮੌਕੇ ਤੇ ਹੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਟਰਾਂਸਪੋਰਟ ਮੰਤਰੀ ਸ.ਵੜਿੰਗ ਪ੍ਰਾਈਵੇਟ ਟਰਾਂਸਪੋਟਰਾਂ ਨੂੰ ਵੀ ਮਿਲੇ ਅਤੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਟਰਾਂਸਪੋਟਰਾਂ ਨਾਲ ਨਾਜਾਇਜ਼  ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਟਰਾਂਸਪੋਰਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਿਨਾਂ ਟੈਕਸ ਭਰੇ ਬੱਸਾਂ ਨਾ ਚਲਾਈਆਂ ਜਾਣ।ਇਸ ਮੌਕੇ ਆਰਟੀਏ ਬਠਿੰਡਾ ਲਵਿੰਦਰ ਸਿੰਘ, ਪੀਆਰਟੀਸੀ ਬਠਿੰਡਾ ਡਿਪੂ ਦੇ ਜਨਰਲ ਮੈਨੇਜਰ  ਸ੍ਰੀ ਰਮਨ ਸ਼ਰਮਾ,ਪ੍ਰਾਈਵੇਟ ਬੱਸ ਟਰਾਂਸਪੋਰਟ ਵੱਲੋਂ ਰਸ਼ਪਾਲ ਸਿੰਘ ਆਹਲੂਵਾਲੀਆਂ ਅੇਤ ਮਿੰਨੀ ਬੱਸ ਅਪਰੇਟਰਜ਼ ਦੇ ਪ੍ਰਧਾਨ ਬਲਤੇਜ ਸਿੰਘ ਵਾਦਰ ਅਤੇ  ਹਰਵਿੰਦਰ ਹੈਪੀ ਆਦਿ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

 

Transport Minister Amarinder Singh Raja Waring shuts down tax-free Orbit Company buses